ਪੰਜਾਬ

ਸ਼ਾਮ 6 ਵਜੇ ਤੋਂ ਅਗਲੇ ਦਿਨ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ ਦੇ ਹੁਕਮ ਜਾਰੀ

ਸ਼ਾਮ 6 ਵਜੇ ਤੋਂ ਅਗਲੇ ਦਿਨ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ ਦੇ ਹੁਕਮ ਜਾਰ

ਸੰਜੀਵ ਜਿੰਦਲ

ਮਾਨਸਾ, 30 ਸਤੰਬਰ: ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਕੌਰ, ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ ਪੰਜਾਬ ਵੱਲੋਂ ਜਾਰੀ ਹਦਾਇਤਾਂ ਦੇ ਸਨਮੁੱਖ ਜ਼ਿਲ੍ਹਾ ਮਾਨਸਾ ਅੰਦਰ ਸ਼ਾਮ 06 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਹੁਕਮ ਵਿਚ ਕਿਹਾ ਗਿਆ ਹੈ ਕਿ ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ, ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ ਪੰਜਾਬ ਵੱਲੋਂ ਪੱਤਰ ਰਾਹੀਂ ਲਿਖਿਆ ਗਿਆ ਹੈ ਕਿ ਖਰੀਫ਼ ਸੀਜ਼ਨ 2025-26 ਦੌਰਾਨ ਰਾਜ ਵਿਚ ਝੋਨੇ ਦੀ ਖਰੀਦ ਦਾ ਸੀਜ਼ਨ 01 ਅਕਤੂਬਰ 2026 ਤੋਂ ਸ਼ੁਰੂ ਹੋ ਕੇ 30 ਨਵੰਬਰ 2026 ਨੂੰ ਮੁਕੰਮਲ ਹੋਵੇਗਾ, ਇਸ ਨੂੰ ਮੁੱਖ ਰੱਖਦੇ ਹੋਏ ਕੰਬਾਈਨ/ਹਾਰਵੈਸਟਰ ਮਾਲਕਾਂ ਨੂੰ ਹਦਾਇਤ ਕੀਤੀ ਜਾਵੇ ਕਿ ਉਹ ਸ਼ਾਮ 06 ਵਜੇ ਤੋਂ ਲੈ ਕੇ ਅਗਲੇ ਦਿਨ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਨਾ ਕਰਨ, ਕਿਉਂਕਿ ਰਾਤ ਸਮੇਂ ਝੋਨੇ ਦੀ ਕਟਾਈ ਕਰਨ ਨਾਲ ਨਮੀ ਦੀ ਮਾਤਰਾ ਵੱਧ ਜਾਂਦੀ ਹੈ ਅਤੇ ਅਜਿਹੇ ਝੋਨੇ ਨੂੰ ਜਦੋਂ ਮੰਡੀਆਂ ਵਿਚ ਲਿਜਾਇਆ ਜਾਂਦਾ ਹੈ ਤਾਂ ਨਿਰਧਾਰਤ ਮਾਪਦੰਡਾਂ ਮੁਤਾਬਿਕ ਨਾ ਹੋਣ ਕਰਕੇ ਖਰੀਦ ਏਜੰਸੀਆਂ ਵੱਲੋਂ ਉਸ ਦੀ ਖਰੀਦ ਨਹੀਂ ਕੀਤੀ ਜਾਂਦੀ ਅਤੇ ਉਸ ਨੂੰ ਮੰਡੀਆਂ ਵਿਚ ਸੁਕਾਉਣਾ ਪੈਂਦਾ ਹੈ। ਇਸ ਨਾਲ ਝੋਨੇ ਦੀ ਅਣਲੋਡਿੰਗ ਲਈ ਥਾਂ ਦੀ ਘਾਟ ਪੈਦਾ ਹੋ ਜਾਂਦੀ ਹੈ ਅਤੇ ਮੰਡੀਆਂ ਵਿਚ ਗਲੱਟ ਆਉਣ ਦਾ ਖਦਸ਼ਾ ਬਣ ਜਾਂਦਾ ਹੈ। ਇਹ ਹੁਕਮ 30 ਨਵੰਬਰ, 2026 ਤੱਕ ਲਾਗੂ ਰਹੇਗਾ।

Related Articles

Leave a Reply

Your email address will not be published. Required fields are marked *

Back to top button
Click to listen highlighted text!
error: Content is protected !!