ਸਥਾਨਕ ਖ਼ਬਰਾਂ
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਪਾਬੰਦੀ ਦੇ ਹੁਕਮ ਜਾਰੀ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਪਾਬੰਦੀ ਦੇ ਹੁਕਮ ਜਾਰੀ
ਸੰਜੀਵ ਜਿੰਦਲ
ਮਾਨਸਾ, 3 ਅਕਤੂਬਰ: ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਜਲੂਸ ਕੱਢਣ, ਜਲਸਾ ਕਰਨ, ਲਾਊਡ ਸਪੀਕਰ ਲਗਾ ਕੇ ਭਾਸ਼ਨ ਕਰਨ ਅਤੇ ਧਰਨੇ ‘ਤੇ ਬੈਠਣ ‘ਤੇ ਪਾਬੰਦੀ ਲਗਾਈ ਹੈ।
ਹੁਕਮ ਵਿਚ ਕਿਹਾ ਗਿਆ ਹੈ ਕਿ ਰਾਜਨੀਤਿਕ ਪਾਰਟੀਆਂ/ਜਥੇਬੰਦੀਆਂ ਆਪਣੇ ਮੁੱਦਿਆਂ ਨੂੰ ਲੈ ਕੇ ਜਲੂਸ ਆਦਿ ਕੱਢਣ ਉਪਰੰਤ ਜ਼ਿਲ੍ਹਾ ਕਚਹਿਰੀ ਵਿਚ ਲਾਊਡ ਸਪੀਕਰ ਲਗਾ ਕੇ ਭਾਸ਼ਨ ਦਿੰਦੇ ਰਹਿੰਦੇ ਹਨ ਜਾਂ ਧਰਨਾ ਆਦਿ ਲਗਾ ਕੇ ਬੈਠ ਜਾਂਦੇ ਹਨ, ਜਿਸ ਨਾਲ ਅਮਨ ਤੇ ਸ਼ਾਂਤੀ ਵਿਚ ਵਿਘਨ ਪੈਂਦਾ ਹੈ ਅਤੇ ਸਰਕਾਰੀ ਕੰਮ ਵਿਚ ਰੁਕਾਵਟ ਪੈਦਾ ਹੁੰਦੀ ਹੈ। ਜਿਸ ਨਾਲ ਆਮ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਵਾਸਤੇ ਔਕੜ ਪੇਸ਼ ਆਉਂਦੀ ਹੈ।
ਇਹ ਹੁਕਮ 30 ਨਵੰਬਰ, 2026 ਤੱਕ ਲਾਗੂ ਰਹੇਗਾ।




