ਬਾਲੀਵੁੱਡ
ਬਾਲੀਵੁੱਡ ਦੇ ਦਿੱਗਜ ਅਦਾਕਾਰ ਨਾਨਾ ਪਾਟੇਕਰ ਦਾ ਦੇਹਾਂਤ, 75 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ

ਬਾਲੀਵੁੱਡ ਦੇ ਦਿੱਗਜ ਅਦਾਕਾਰ ਨਾਨਾ ਪਾਟੇਕਰ ਦਾ ਦੇਹਾਂਤ, 75 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ
ਮੁੰਬਈ/ਗੋਆ, 8 ਅਕਤੂਬਰ: ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ ਵੀਰਵਾਰ ਸਵੇਰੇ 75 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਰਿਪੋਰਟਾਂ ਮੁਤਾਬਕ ਗੋਆ ਸਥਿਤ ਉਨ੍ਹਾਂ ਦੇ ਘਰ ਵਿੱਚ ਤਬੀਅਤ ਅਚਾਨਕ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਦੱਸਿਆ ਜਾ ਰਿਹਾ ਹੈ ਕਿ ਨਾਨਾ ਪਾਟੇਕਰ ਨੂੰ ਗੰਭੀਰ ਦਿਲ ਦਾ ਦੌਰਾ ਪਿਆ ਸੀ। ਹਸਪਤਾਲ ਵਿੱਚ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਬਚਾਉਣ ਲਈ ਲਗਭਗ 45 ਮਿੰਟ ਤੱਕ CPR ਵੀ ਦਿੱਤੀ ਗਈ, ਪਰ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ।
ਨਾਨਾ ਪਾਟੇਕਰ ਨੇ ਹਿੰਦੀ ਅਤੇ ਮਰਾਠੀ ਸਿਨੇਮਾ ਵਿੱਚ ਕਈ ਦਹਾਕਿਆਂ ਤੱਕ ਆਪਣੀ ਅਦਾਕਾਰੀ ਦਾ ਲੋਹਾ ਮਨਵਾਇਆ। ‘ਪਰਿੰਦਾ’, ‘ਕ੍ਰਾਂਤੀਵੀਰ’, ‘ਅਗਨੀਸਾਕਸ਼ੀ’, ‘ਅਬ ਤਕ ਛੱਪਨ’ ਅਤੇ ‘ਵੈਲਕਮ’ ਸਮੇਤ ਕਈ ਫਿਲਮਾਂ ਵਿੱਚ ਉਨ੍ਹਾਂ ਦੇ ਯਾਦਗਾਰ ਕਿਰਦਾਰ ਦਰਸ਼ਕਾਂ ਦੇ ਮਨਾਂ ਵਿੱਚ ਵੱਸੇ ਹੋਏ ਹਨ।
ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸਾਹਮਣੇ ਆਉਂਦੇ ਹੀ ਹਿੰਦੀ ਅਤੇ ਮਰਾਠੀ ਫਿਲਮ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਨਾਨਾ ਪਾਟੇਕਰ ਦੇ ਦਿਹਾਂਤ ਨੂੰ ਭਾਰਤੀ ਸਿਨੇਮਾ ਲਈ ਵੱਡਾ ਘਾਟਾ ਮੰਨਿਆ ਜਾ ਰਿਹਾ ਹੈ।