ਸਥਾਨਕ ਖ਼ਬਰਾਂ

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਪੂਨਮ ਸਿੰਘ ਵੱਲੋਂ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ

ਰੈਸ਼ਨੇਲਾਈਜੇਸ਼ਨ ਤੋਂ ਬਾਅਦ ਜ਼ਿਲ੍ਹੇ ਵਿੱਚ 6 ਨਵੇਂ ਪੋਲਿੰਗ ਸਟੇਸ਼ਨਾਂ ਦਾ ਹੋਇਆ ਵਾਧਾ

24 ਅਕਤੂਬਰ ਨੂੰ ਪੋਲਿੰਗ ਸਟੇਸ਼ਨਾਂ ‘ਤੇ ਲੱਗਣਗੇ ਵੋਟ ਰਜਿਸਟ੍ਰੇਸ਼ਨ ਲਈ ਸਪੈਸ਼ਲ ਕੈਂਪ

ਸੰਜੀਵ ਜਿੰਦਲ 

ਮਾਨਸਾ, 22 ਅਕਤੂਬਰ : 
ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01.01.2027 ਦੇ ਆਧਾਰ ‘ਤੇ ਵੋਟਰ ਸੂਚੀਆਂ ਦੀ ਸੁਧਾਈ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ।

ਇਸੇ ਲੜੀ ਤਹਿਤ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਪੂਨਮ ਸਿੰਘ ਵੱਲੋਂ ਜ਼ਿਲ੍ਹੇ ਨਾਲ ਸਬੰਧਤ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇੱਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਪੋਲਿੰਗ ਸਟੇਸ਼ਨਾਂ ਦੀ ਕੀਤੀ ਗਈ ਰੈਸ਼ਨੇਲਾਈਜੇਸ਼ਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

ਮੀਟਿੰਗ ਦੌਰਾਨ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਪੂਨਮ ਸਿੰਘ ਨੇ ਦੱਸਿਆ ਕਿ ਵੋਟਰਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਕੀਤੀ ਗਈ ਹੈ। ਇਸ ਪ੍ਰਕਿਰਿਆ ਤੋਂ ਬਾਅਦ ਜ਼ਿਲ੍ਹੇ ਵਿੱਚ 6 ਨਵੇਂ ਪੋਲਿੰਗ ਸਟੇਸ਼ਨਾਂ ਦਾ ਵਾਧਾ ਹੋਇਆ ਹੈ ਜਿਸ ਤਹਿਤ 96- ਮਾਨਸਾ ਵਿਖੇ 3 ਅਤੇ 97- ਸਰਦੂਲਗੜ੍ਹ ਵਿਖੇ 2 ਨਵੇਂ ਪੋਲਿੰਗ ਸਟੇਸ਼ਨ ਨਵਾਂ ਸਥਾਪਤ ਕੀਤੇ ਗਏ ਹਨ, ਇਸ ਤੋਂ ਇਲਾਵਾ 98-ਬੁਢਲਾਡਾ ਵਿਚ 1 ਨਵਾਂ ਪੋਲਿੰਗ ਸਟੇਸ਼ਨ ਸਥਾਪਿਤ ਕੀਤਾ ਗਿਆ ਹੈ।

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 12 ਨਵੰਬਰ ਨੂੰ ਡਰਾਫਟ ਵੋਟਰ ਸੂਚੀ ਦੀ ਪ੍ਰਕਾਸ਼ਨਾ ਕੀਤੀ ਜਾਵੇਗੀ ਅਤੇ 12 ਨਵੰਬਰ ਤੋਂ 11 ਦਸੰਬਰ, 2026 ਤੱਕ ਦਾਅਵੇ ਤੇ ਇਤਰਾਜ ਲਏ ਜਾਣਗੇ। 28 ਦਸੰਬਰ 2026 ਤੱਕ ਦਾਅਵੇ ਤੇ ਇਤਰਾਜਾਂ ਦਾ ਨਿਪਟਾਰਾ ਕੀਤਾ ਜਾਵੇਗਾ ਅਤੇ 04 ਜਨਵਰੀ 2027 ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ 01 ਜਨਵਰੀ, 2027 ਨੂੰ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਵਿਅਕਤੀ ਆਪਣੀ ਵੋਟ ਦਰਜ ਕਰਵਾਉਣ ਲਈ 12 ਨਵੰਬਰ, 2026 ਤੋਂ 11 ਦਸੰਬਰ 2026 ਫਾਰਮ ਨੰਬਰ 6/6-ਏ ਭਰ ਕੇ ਬੂਥ ਲੈਵਲ ਅਫ਼ਸਰ ਜਾਂ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰ ਜਾਂ ਜ਼ਿਲ੍ਹਾ ਚੋਣ ਦਫ਼ਤਰ ਵਿਖੇ ਆਪਣਾ ਦਾਅਵਾ ਪੇਸ਼ ਕਰ ਸਕਦੇ ਹਨ। ਇਹ ਫਾਰਮ ਆਨਲਾਈਨ ਪੋਰਟਲ voters.eci.gov.in ਜਾਂ ECINet App ਰਾਹੀਂ ਵੀ ਭਰਿਆ ਜਾ ਸਕਦਾ ਹੈ। ਪਹਿਲਾਂ ਦਰਜ ਵੋਟ ਕਟਵਾਉਣ ਲਈ ਫਾਰਮ ਨੰਬਰ 7 ਅਤੇ ਦਰਜ ਵੇਰਵਿਆਂ ਵਿਚ ਸੋਧ ਕਰਵਾਉਣ ਲਈ ਜਾਂ ਵੋਟ ਸ਼ਿਫਟ ਕਰਵਾਉਣ ਲਈ ਫਾਰਮ ਨੰਬਰ 8 ਭਰਿਆ ਜਾ ਸਕਦਾ ਹੈ।

ਉਨ੍ਹਾਂ ਦੱਸਿਆ ਕਿ 24 ਅਕਤੂਬਰ ਸ਼ਾਮ 3 ਵਜੇ ਤੋਂ 5 ਵਜੇ ਤੱਕ ਪੋਲਿੰਗ ਬੂਥਾਂ ‘ਤੇ ਸਪੈਸ਼ਲ ਕੈਪ ਵੀ ਲਗਾਏ ਜਾਣਗੇ। ਕੈਂਪ ਦੌਰਾਨ ਬੀ.ਐੱਲ.ਓ. ਸਬੰਧਤ ਪੋਲਿੰਗ ਸਟੇਸ਼ਨਾਂ ‘ਤੇ ਹਾਜ਼ਰ ਰਹਿਣਗੇ।

ਇਸ ਮੀਟਿੰਗ ਦੌਰਾਨ ਤਹਿਸੀਲਦਾਰ ਚੋਣਾਂ ਭੂਸ਼ਣ ਕੁਮਾਰ, ਦੀਪਕ ਕੁਮਾਰ, ਬਲਜਿੰਦਰ ਸਿੰਘ, ਆਮ ਆਦਮੀ ਪਾਰਟੀ ਤੋਂ ਭਰਪੂਰ ਸਿੰਘ, ਸ਼੍ਰੋਮਣੀ ਅਕਾਲੀ ਦਲ ਤੋਂ ਜੱਸੀ ਸਿੱਧੂ, ਕਾਂਗਰਸ ਤੋਂ ਰਾਕੇਸ਼ ਕੁਮਾਰ, ਸੀ.ਪੀ.ਆਈ. (ਐੱਮ) ਤੋਂ ਸਵਰਨਜੀਤ ਸਿੰਘ ਦਲਿਓ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button
Click to listen highlighted text!
error: Content is protected !!