ਰਾਜਨੀਤੀ

Big Breaking : ਚੋਣਾਂ 2027 ਤੋਂ ਪਹਿਲਾਂ ਅਕਾਲੀ ਦਲ ਨੂੰ ਮਿਲਿਆ ਵੱਡਾ ਬਲ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਦਿੱਤਾ ਬਿਨਾਂ ਸ਼ਰਤ ਸਮਰਥਨ

Big Breaking : ਚੋਣਾਂ 2027 ਤੋਂ ਪਹਿਲਾਂ ਅਕਾਲੀ ਦਲ ਨੂੰ ਮਿਲਿਆ ਵੱਡਾ ਬਲ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਦਿੱਤਾ ਬਿਨਾਂ ਸ਼ਰਤ ਸਮਰਥਨ
ਚੰਡੀਗੜ੍ਹ, 3 ਨਵੰਬਰ 2026 : ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਸਿਆਸੀ ਬਲ ਮਿਲਿਆ ਹੈ। ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨੇ ਸ਼੍ਰੋਮਣੀ ਅਕਾਲੀ ਦਲ ਨੂੰ ਆਪਣਾ ਪੂਰਨ ਅਤੇ ਬਿਨਾਂ ਸ਼ਰਤ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ ਹੈ
ਯੂਨੀਅਨ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਆਪਣੀ ਸਮੁੱਚੀ ਟੀਮ, ਜ਼ਿਲ੍ਹਾ ਪ੍ਰਧਾਨਾਂ ਅਤੇ ਹਜ਼ਾਰਾਂ ਸਮਰਥਕਾਂ ਸਮੇਤ ਅਕਾਲੀ ਦਲ ਨੂੰ ਰਸਮੀ ਹਮਾਇਤ ਦੇਣ ਦਾ ਐਲਾਨ ਕੀਤਾ। ਇਹ ਐਲਾਨ ਉਨ੍ਹਾਂ ਨੇ ਚੰਡੀਗੜ੍ਹ ਵਿਖੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਕੀਤਾ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਅਤੇ ਸਿੱਖ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਕੇਵਲ ਪੰਜਾਬ ਦੀ ਖੇਤਰੀ ਪਾਰਟੀ ਹੀ ਕਰ ਸਕਦੀ ਹੈ।
ਕਾਦੀਆਂ ਧੜਾ ਸੰਯੁਕਤ ਕਿਸਾਨ ਮੋਰਚਾ ਦਾ ਹਿੱਸਾ ਹੈ, ਜਿਸ ਨੇ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਦੀ ਅਗਵਾਈ ਕੀਤੀ ਸੀ। ਯੂਨੀਅਨ ਪ੍ਰਧਾਨ ਨੇ ਕਿਹਾ ਕਿ ਇਹ ਫੈਸਲਾ ਵੋਟ ਦੀ ਤਾਕਤ ਨਾਲ ਉਸ ਸਰਕਾਰ ਵਿਰੁੱਧ ਲੈਣ ਲਈ ਹੈ, ਜਿਸ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਦੇਖਿਆ ਕੀਤਾ।
ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਸਮਰਥਨ ਦਾ ਸਵਾਗਤ ਕਰਦਿਆਂ ਕਿਹਾ ਕਿ ਉਹ ਕਿਸਾਨਾਂ ਦੀਆਂ ਸਮੁੱਚੀਆਂ ਮੁਸ਼ਕਿਲਾਂ ਦਾ ਹੱਲ ਕਰਨਗੇ ਅਤੇ ਇਸ ਨੂੰ ਪਾਰਟੀ ਲਈ ਵੱਡਾ ਬੂਸਟ ਦੱਸਿਆ।
ਇਸ ਸਮਰਥਨ ਨਾਲ 2027 ਦੀਆਂ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦੀ ਪੇਂਡੂ ਅਤੇ ਕਿਸਾਨ ਪੱਖੀ ਸਾਖ ਹੋਰ ਮਜ਼ਬੂਤ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।

Related Articles

Leave a Reply

Your email address will not be published. Required fields are marked *

Back to top button
Click to listen highlighted text!
error: Content is protected !!