ਅਪਰਾਧ

ਦੋਸ਼ੀਆਂ ਨੂੰ ਗ੍ਰਿਫਤਾਰ ਨਾ ਕਰਨ ਦੇ ਵਿਰੋਧ ਵਿੱਚ 3 ਅਕਤੂਬਰ  ਨੂੰ ਠੂਠਿਆਂਵਾਲੀ ਪੁਲਿਸ ਚੌਕੀ ਦਾ ਘਿਰਾਓ ਕੀਤਾ ਜਾਵੇਗਾ

ਪੁਲਿਸ ਵੱਲੋਂ ਦੋਸ਼ੀਆਂ ਨੂੰ ਗ੍ਰਿਫਤਾਰ ਨਾ ਕਰਨ ਦੇ ਵਿਰੋਧ ਵਿੱਚ 3 ਅਕਤੂਬਰ  ਨੂੰ ਠੂਠਿਆਂਵਾਲੀ ਚੋਂਕੀ ਦਾ ਘਿਰਾਓ ਕੀਤਾ ਜਾਵੇਗਾ

ਸੰਜੀਵ ਜਿੰਦਲ

ਮਾਨਸਾ,2 ਅਕਤੂਬਰ : ਪਿੰਡ ਤਾਮਕੋਟ ਦੇ ਕਿਸਾਨ ਚਰਨਾ ਸਿੰਘ ‘ਤੇ ਹਮਲਾ ਕਰਕੇ ਉਸਦੀ ਦੀ ਬਾਂਹ ਵੱਢਣ ਮਾਮਲੇ ਵਿੱਚ ਪੁਲਿਸ ਵੱਲੋਂ ਰੱਲਾ ਪਿੰਡ ਦੇ ਦੋਸ਼ੀ ਵਿਅਕਤੀਆਂ ‘ਤੇ ਕੋਈ ਕਾਰਵਾਈ ਨਾ ਕਰਨ ਦੇ ਰੋਸ ਵਿੱਚ ਚਰਨਾ ਸਿੰਘ ਦੇ ਪਰਿਵਾਰ ਵੱਲੋਂ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਕੱਲ 03 ਅਕਤੂਬਰ ਨੂੰ ਪੁਲਿਸ ਚੌਂਕੀ ਠੂਠਿਆਂਵਾਲੀ ਦਾ ਘਿਰਾਓ ਕੀਤਾ ਜਾਵੇਗਾ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਾਬਕਾ ਸਰਪੰਚ ਰਣਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ 15 ਦਿਨ ਬੀਤ ਜਾਣ ਦੇ ਬਾਵਜੂਦ ਕਿਸੇ ਵੀ ਦੋਸ਼ੀ ਦੀ ਗ੍ਰਿਫਦਾਰੀ ਨਹੀਂ ਕੀਤੀ ਗਈ|ਪਰਿਵਾਰ ਵਾਲਿਆਂ ਨੇ ਦੋਸ਼ ਲਾਇਆ ਕਿ ਦੋਸ਼ੀ ਸੱਤਾ ਧਿਰ ਪਾਰਟੀ ਦੀ ਸ਼ਹਿ ‘ਤੇ ਆਜ਼ਾਦ ਘੁੰਮ ਰਹੇ ਹਨ ਅਤੇ ਪੁਲਿਸ ਕੋਈ ਕਾਰਵਾਈ ਨਹੀਂ ਕਰ ਰਹੀ।

ਪੀੜਤ ਧਿਰ ਦੇ ਪਰਿਵਾਰਕ ਮੈਂਬਰਾਂ ਕੇਵਲ ਸਿੰਘ, ਬੀਰਾ ਸਿੰਘ, ਰਾਜਪਾਲ ਸਿੰਘ,ਮੋਦਣ ਸਿੰਘ ਨੇ ਕਿਹਾ ਕਿ ਕੱਲ ਵੱਡੀ ਗਿਣਤੀ ਵਿੱਚ ਪਿੰਡ ਦੇ ਲੋਕ, ਕਿਸਾਨ ਅਤੇ ਅਧਿਆਪਕ ਜਥੇਬੰਦੀਆਂ ਦੇ ਆਗੂ ਪੁਲਿਸ ਚੌਂਕੀ ਠੂਠਿਆਂਵਾਲੀ ਦਾ ਘਿਰਾਓ ਕਰਨਗੇ।

Related Articles

Leave a Reply

Your email address will not be published. Required fields are marked *

Back to top button
Click to listen highlighted text!
error: Content is protected !!